ਥਾਣਾ ਸਦਰ ਰਾਜਪੁਰਾ ਪੁਲਸ ਨੇ ਕੀਤਾ ਅਣਪਛਾਤੇ ਵਾਹਨ ਚਾਲਕ ਵਿਰੁੱਧ ਕੇਸ ਦਰਜ
ਰਾਜਪੁਰਾ, 9 ਅਗਸਤ () : ਥਾਣਾ ਸਦਰ ਰਾਜਪੁਰਾ ਦੀ ਪੁਲਸ ਨੇ ਸਿ਼ਕਾਇਤਕਰਤਾ ਅੰਗ੍ਰੇਜ਼ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਬਖਸ਼ੀਵਾਲਾ ਥਾਣਾ ਸਦਰ ਰਾਜਪੁਰਾ ਦੀ ਸਿ਼ਕਾਇਤ ਦੇ ਆਧਾਰ ਤੇਅਣਪਛਾਤੇ ਵਾਹਨ ਚਾਲਕ ਵਿਰੁੱਧ ਧਾਰਾ 281, 106 (1), 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ।ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਅੰਗ੍ਰੇਜ਼ ਸਿੰਘ ਨੇ ਦੱਸਿਆ ਕਿ 7 ਅਗਸਤ ਨੰੁ ਉਹ ਆਪਣੇ ਦੋਸਤ ਗੁਰਮੀਤ ਸਿੰਘ ਅਤੇ ਅੰਗ੍ਰੇਜ਼ ਸਿੰਘ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਪਿੰਡ ਉਕਸੀ ਸੈਣੀਆਂ ਦੇ ਕੋਲ ਜਾ ਰਿਹਾ ਸੀ ਤਾਂ ਅਣਪਛਾਤੇ ਵਾਹਨ ਦੇ ਚਾਲਕ ਨੇ ਤੇਜ਼ ਰਫ਼ਤਾਰ ਤੇ ਲਾਪ੍ਰਵਾਹੀਨਾਲ ਉਸਨੂੰ ਅਤੇ ਹੋਰਨਾਂ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਵਾਪਰੇ ਸੜਕੀ ਹਾਦਸੇ ਵਿਚ ਗੁਰਮੀਤ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਉਸਦੇ ਅਤੇ ਹੋਰਾਂ ਦੇ ਸੱਟਾਂ ਲੱਗੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।