ਥਾਣਾ ਸਦਰ ਸਮਾਣਾ ਨੇ ਕੀਤਾ ਇਕ ਵਿਅਕਤੀ ਵਿਰੁੱਧ ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇਣ ਤੇ ਕੇਸ ਦਰਜ
ਸਮਾਣਾ, 8 ਅਗਸਤ () : ਥਾਣਾ ਸਦਰ ਸਮਾਣਾ ਦੀ ਪੁਲਸ ਨੇ ਸਿ਼ਕਾਇਤਕਰਤਾ ਦੀ ਸਿ਼ਕਾਇਤ ਦੇ ਆਧਾਰ ਤੇ ਇਕ ਵਿਅਕਤੀ ਵਿਰੁੱਧ ਧਾਰਾ 137 (2), 87 ਬੀ. ਐਨ. ਐਸ. ਤਹਿਤ ਕੇਸ ਦਰ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਅਵਤਾਰ ਸਿੰਘ ਪੁੱਤਰ ਨਾਹਰ ਸਿੰਘ ਵਾਸੀ ਪਿੰਡ ਭੱਟੀਵਾਲ ਕਲਾਂ ਥਾਣਾ ਭਵਾਨੀਗੜ੍ਹ ਜਿ਼ਲਾ ਸੰਗਰੂਰ ਸ਼ਾਮਲ ਹੈ। ਸਿ਼ਕਾਇਤਕਰਤਾ ਨੇ ਪੁਲਸ ਨੂੰ ਦੱਸਿਆ ਕਿ 6 ਅਗਸਤ ਨੂੰ ਦੁਪਹਿਰ ਸਮੇਂ ਉਸਦੀ ਲੜਕੀ ਬਿਨਾਂ ਦੱਸੇ ਘਰੋਂ ਚਲੀ ਗਈ ਅਤੇ ਕਾਫੀ ਭਾਲ ਕਰਨ ਤੇ ਪਤਾ ਲੱਗਿਆ ਕਿ ਉਕਤ ਵਿਅਕਤੀ ਉਸਦੀ ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੈ ਕੇ ਘਰੋਂ ਭਜਾ ਲੈ ਗਿਆ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।