ਦਿੱਲੀ ਪੁਲਸ ਕਮਿਸ਼ਨਰ ਕੀਤੀ ਧਾਰਾ 163 ਨਵੀਂ ਦਿੱਲੀ, ਕੇਂਦਰੀ ਦਿੱਲੀ, ਉੱਤਰੀ ਦਿੱਲੀ ਨੂੰ ਛੱਡ ਕੇ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਲਾਗੂ
ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਕਈ ਇਲਾਕਿਆਂ ਵਿਚ ਦਿੱਲੀ ਪੁਲਸ ਕਮਿਸ਼ਨਰ ਨੇ ਧਾਰਾ 163 ਦੀ ਵਰਤੋਂ ਕਰਦਿਆਂ ਅਗਲੇ 6 ਦਿਨਾਂ ਲਈ ਨਵੀਂ ਦਿੱਲੀ, ਕੇਂਦਰੀ ਦਿੱਲੀ, ਉੱਤਰੀ ਦਿੱਲੀ ਨੂੰ ਛੱਡ ਕੇ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਪੰਜ ਲੋਕਾਂ ਦੇ ਇਕੱਠੇ ਨਿਕਲਣ, ਰੋਸ ਮੁਜਾਹਰੇ ਕਰਨ ਅਤੇ ਕਿਸੇ ਵੀ ਕਿਸਮ ਦਾ ਹਥਿਆਰ ਲਿਜਾਉਣ ਤੇ ਰੋਕ ਲਗਾ ਦਿੱਤੀ ਗਈ ਹੈ ਅਤੇ ਜੇਕਰ ਕਿਸੇ ਵਲੋਂ ਵੀ ਅਜਿਹਾ ਕੀਤਾ ਜਾਂਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।ਦੱਸਣਯੋਗ ਹੈ ਕਿ ਦਿੱਲੀ ਪੁਲਸ ਨੂੰ ਖੁਫੀਆ ਜਾਣਕਾਰੀ ਮਿਲੀ ਹੈ ਕਿ ਕੁਝ ਲੋਕ ਵਕਫ ਬੋਰਡ ਸੋਧ ਬਿੱਲ ਅਤੇ ਈਦਗਾਹ ਮੁੱਦੇ ਨੂੰ ਲੈ ਕੇ ਪ੍ਰੇਸ਼ਾਨੀ ਪੈਦਾ ਕਰ ਸਕਦੇ ਹਨ। ਇਸ ਤੋਂ ਇਲਾਵਾ ਦੋ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਵੀ ਹੋਣੀਆਂ ਹਨ, ਉਨ੍ਹਾਂ ਨੂੰ ਪ੍ਰਭਾਵਿਤ ਕਰਨ ਦੀ ਨੀਅਤ ਨਾਲ ਗੜਬੜ ਵੀ ਫੈਲਾਈ ਜਾ ਸਕਦੀ ਹੈ। ਇਸ ਦੇ ਮੱਦੇਨਜ਼ਰ ਦਿੱਲੀ ਪੁਲਿਸ ਕਮਿਸ਼ਨਰ ਨੇ ਹੁਕਮ ਜਾਰੀ ਕੀਤੇ ਹਨ ।