ਦਿੱਲੀ ਵਿਚ ਸਿੱਖ ਨੌਜਵਾਨ ਦੀ ਪੱਗ ਉਤਾਰਨ ਅਤੇ ਕੁੱਟਮਾਰ ਕਰਨ ਦੇ ਮਾਮਲੇ `ਚ ਪਰਚਾ ਦਰਜ
ਨਵੀਂ ਦਿੱਲੀ : ਦਿੱਲੀ ਦੇ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿੱਚ ਵਿਦਿਆਰਥੀ ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕਰਨ ਜਾ ਰਹੇ ਇੱਕ
ਸਿੱਖ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਸੀ ਅਤੇ ਉਸ ਦੀ ਪੱਗ ਵੀ ਉਤਾਰ ਦਿੱਤੀ ਗਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਕਾਲਜ ਵਿੱਚ ਕੁਝ ਬਾਹਰੀ ਵਿਅਕਤੀ ਸਨ ਜਿਨ੍ਹਾਂ ਨੇ ਚੋਣ ਨਾਮਜ਼ਦਗੀ ਪ੍ਰਕਿਰਿਆ ਵਿੱਚ ਵਿਘਨ ਪਾਇਆ।ਹੁਣ ਇਸ ਮਾਮਲੇ ਵਿਚ ਬੀਤੀ ਰਾਤ ਬੀਐਨਐਸ ਦੀਆਂ ਧਾਰਾਵਾਂ 299/115(2)351(2)/3(5) ਤਹਿਤ ਦਰਜ ਕੀਤੀ ਗਈ ਹੈ। ਸਿੱਖ ਨੌਜਵਾਨ ਵੱਲੋਂ ਸਿੱਖ ਜਥੇਬੰਦੀਆਂ ਨੂੰ ਨਾਲ ਲੈ ਕੇ ਮੌਰੀਸ ਥਾਣੇ ਵਿੱਚ ਲਿਖਤੀ ਸਿ਼ਕਾਇਤ ਦਿੱਤੀ ਗਈ ਸੀ ਜਿਸ ਤੋਂ ਬਾਅਦ ਪੁਲੀਸ ਨੇ ਐਫ.ਆਈ.ਆਰ. ਦਰਜ ਕੀਤੀ ਹੈ।