ਪੁਣੇ ਵਿਚ ਹਾਦਸਾਗ੍ਰਸਤ ਹੋਏ ਹੈਲੀਕਾਪਟਰ ਵਿਚ ਤਿੰਨ ਜਣਿਆਂ ਦੀ ਹੋਈ ਮੌਤ
ਪੁਣੇ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਪੁਣੇ `ਚ ਹੈਲੀਕਾਪਟਰ ਕਰੈਸ਼ ਹੋ ਗਿਆ ਹੈ। ਬਾਵਧਨ ਬੁਦਰੂਕ ਪਿੰਡ ਨੇੜੇ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਇਸ ਹਾਦਸੇ `ਚ 3 ਲੋਕਾਂ ਦੀ ਮੌਤ ਹੋ ਗਈ ਹੈ। ਪਿੰਡ ਵਾਸੀਆਂ ਨੇ ਹਿੰਜਾਵੜੀ ਪੁਲੀਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ। ਪੁਲਿਸ ਅਤੇ ਮੈਡੀਕਲ ਟੀਮ ਨੂੰ ਰਵਾਨਾ ਕਰ ਦਿੱਤਾ ਗਿਆ ਹੈ ।