‘ਪੰਜਾਬ ਸਰਕਾਰ ਦੀ ਪੰਚਾਇਤੀ ਰਾਜ ਰੂਲਜ਼-1994’ ਚ ਸੋਧ ਦੀ ਤਿਆਰੀ ਦੇ ਚਲਦਿਆਂ ਨਹੀਂ ਲੜਕੀਆਂ ਜਾ ਸਕਣਗੀਆਂ ਪੰਚਾਇਤੀ ਚੋਣਾਂ ਪਾਰਟੀ ਸਿੰਬਲ ‘ਤੇ
ਚੰਡੀਗੜ੍ਹ : ਪੰਜਾਬ ਸਰਕਾਰ ਦੀ ਪੰਚਾਇਤੀ ਰਾਜ ਰੂਲਜ਼-1994’ ਚ ਸੋਧ ਦੀ ਤਿਆਰੀ ਦੇ ਚਲਦਿਆਂ ਪੰਚਾਇਤੀ ਚੋਣਾਂ ਪਾਰਟੀ ਸਿੰਬਲ ‘ਤੇ ਨਹੀਂ ਲੜਕੀਆਂ ਜਾ ਸਕਣਗੀਆਂ।ਦੱਸਣਯੋਗ ਹੈ ਕਿ ‘ਪੰਜਾਬ ਸਰਕਾਰ ਵੱਲੋਂ ਪੰਚਾਇਤੀ ਰਾਜ ਰੂਲਜ਼-1994’ ਚ ਸੋਧ ਦੀ ਤਿਆਰੀ ਦੇ ਚਲਦਿਆਂ ‘ਪੰਚਾਇਤੀ ਰਾਜ ਰੂਲਜ਼-1994’ ਚ ਸੋਧ ਕੀਤੀ ਜਾ ਸਕਦੀ ਹੈ। ਇਥੇ ਹੀ ਬਸ ਨਹੀਂ ਇਸ ਏਜੰਡੇ ਨੂੰ ਅਗਲੀ ਕੈਬਨਿਟ ਮੀਟਿੰਗ ਵਿਚ ਵੀ ਲਿਆਂਦਾ ਜਾ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਮੀਦਵਾਰ ਸੋਧ ਤਹਿਤ ਪੰਚਾਇਤੀ ਚੋਣਾਂ ’ਚ ਪਾਰਟੀ ਸਿੰਬਲ ‘ਤੇ ਨਹੀਂ ਲੜ ਸਕਣਗੇ। ਇਹ ਏਜੰਡਾ ਵਿਧਾਨ ਸਭਾ ਦੇ ਮਾਨਸੂਨ ਇਜਲਾਸ ‘ਚ ਲਿਆਂਦਾ ਜਾ ਸਕਦਾ ਹੈ। ਪੰਚਾਇਤੀ ਚੋਣਾਂ ਸਤੰਬਰ ਦੇ ਅਖੀਰਲੇ ਹਫ਼ਤੇ ਵਿੱਚ ਹੋ ਸਕਦੀਆਂ ਹਨ। ਉਸ ਤੋਂ ਪਹਿਲਾਂ ਇਹ ਅਹਿਮ ਫੈਸਲਾ ਹੋ ਸਕਦਾ ਹੈ। ਇਸ ਦੀ ਵਜ੍ਹਾ ਇਹ ਹੈ ਕਿ ਪੰਚਾਇਤੀ ਚੋਣਾਂ ਦੌਰਾਨ ਪਿੰਡਾਂ ਵਿੱਚ ਲੜਾਈ ਝਗੜੇ ਕਾਫੀ ਵੱਡੇ ਪੱਧਰ ‘ਤੇ ਵੇਖਣ ਨੂੰ ਮਿਲਦੇ ਹਨ। ਜਿਸ ਦੇ ਮੱਦੇਨਜ਼ਰ ਮੰਨਿਆ ਜਾ ਰਿਹਾ ਹੈ ਕਿ ਇਹ ਫੈਸਲਾ ਲਿਆ ਜਾ ਸਕਦਾ ਹੈ। ਦੱਸਣਯੋਗ ਹੈ ਕਿ ਪੰਜਾਬ ‘ਚ ਕੁੱਲ 13241 ਪੰਚਾਇਤਾਂ ਹਨ, ਜਦੋਂ ਕਿ 153 ਬਲਾਕ ਸੰਮਤੀਆਂ ਤੇ 23 ਜ਼ਿਲ੍ਹਾ ਪ੍ਰੀਸ਼ਦਾਂ ਹਨ।