ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਨੂੰ ਕੀਤੀ ਆਰਡੀਐੱਫ ਜਾਰੀ ਕਰਨ ਦੀ ਮੰਗ ਵਾਲੀ ਅਰਜ਼ੀ ’ਤੇ ਤੁਰੰਤ ਸੁਣਵਾਈ ਕਰਨ ਦੀ ਅਪੀਲ
ਨਵੀਂ ਦਿੱਲੀ : ਪੰਜਾਬ ਸਰਕਾਰ ਨੇ ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਵਿੱਚ ਆਪਣੀ ਉਸ ਅੰਤਰਿਮ ਅਰਜ਼ੀ ’ਤੇ ਤੁਰੰਤ ਸੁਣਵਾਈ ਕਰਨ ਦੀ ਅਪੀਲ ਕੀਤੀ ਹੈ, ਜਿਸ ’ਚ ਉਸ ਨੇ ਪੇਂਡੂ ਵਿਕਾਸ ਫੰਡਾਂ ਦੀ ਮਦ ਵਿੱਚ ਦਾਅਵਾ ਕੀਤੇ ਗਏ ਬਕਾਏ ਦੇ ਰੂਪ ਵਿੱਚ ਕੇਂਦਰ ਤੋਂ 1,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ।ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਪੰਜਾਬ ਦੇ ਏਜੀ ਗੁਰਮਿੰਦਰ ਸਿੰਘ ਨੂੰ ਕਿਹਾ, ‘‘ਹੋਰ ਮਾਮਲਿਆਂ ਦੀ ਸੁਣਵਾਈ ਤੋਂ ਬਾਅਦ ਅਸੀਂ ਇਸ ਨੂੰ ਤਰਜੀਹ ਦੇਵਾਂਗੇ।