ਬੇਅੰਤ ਸਿੰਘ ਕਤਲ ਮਾਮਲੇ ਵਿਚ ਜੇਲ੍ਹ ਵਿਚ ਬੰਦ ਗੁਰਮੀਤ ਸਿੰਘ ਨੂੰ ਮਿਲੀ ਜਮਾਨਤ
ਚੰਡੀਗੜ੍ਹ: ਬੇਅੰਤ ਸਿੰਘ ਕਤਲ ਮਾਮਲੇ ਵਿਚ ਜੇਲ੍ਹ ਵਿਚ ਬੰਦ ਗੁਰਮੀਤ ਸਿੰਘ ਨੂੰ ਵੱਡੀ ਰਾਹਤ ਮਿਲੀ ਹੈ। ਕੋਰਟ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ। ਕੋਰਟ ਨੇ ਉਸ ਨੂੰ 2007 ਵਿਚ ਕਤਲ ਮਾਮਲੇ `ਚ ਉਮਰਕੈਦ ਦੀ ਸਜ਼ਾ ਸੁਣਾਈ ਸੀ। ਜ਼ਿਕਰਯੋਗ ਹੈ ਕਿ 27 ਸਾਲ ਤੋਂ ਜ਼ਿਆਦਾ ਸਮੇਂ ਤੋਂ ਗੁਰਮੀਤ ਸਿੰਘ ਜੇਲ੍ਹ ਵਿਚ ਬੰਦ ਹੈ। ਹੁਣ ਉਸਨੂੰ ਜ਼ਮਾਨਤ ਦੇ ਦਿੱਤੀ ਗਈ ਹੈ।