ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਅਤੇ ਆਲੇ ਦੁਆਲੇ ਦੇ 200 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ
ਪਟਿਆਲਾ, 6 ਅਗਸਤ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਵਿਖੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਅਤੇ ਇਸਦੇ ਆਲੇ ਦੁਆਲੇ ਲੱਗਦੇ 200 ਮੀਟਰ ਖੇਤਰ ਨੂੰ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਹੈ। ਇਹ ਹੁਕਮ 8 ਸਤੰਬਰ 2024 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।